Text copied!
Bibles in Panjabi

ਕਹਾਉਤਾਂ 4:16-27 in Panjabi

Help us?

ਕਹਾਉਤਾਂ 4:16-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ ਅਤੇ ਜਦ ਤੱਕ ਉਹ ਕਿਸੇ ਦੇ ਲਈ ਠੋਕਰ ਦਾ ਕਾਰਨ ਨਾ ਬਣਨ, ਉਹ ਉਣੀਂਦਰੇ ਰਹਿੰਦੇ ਹਨ।
17 ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
18 ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ।
19 ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ।
20 ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ।
21 ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ।
22 ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।
23 ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ਜੀਵਨ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
24 ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ ਅਤੇ ਟੇਢੀ ਬੋਲੀ ਆਪਣੇ ਬੁੱਲ੍ਹਾਂ ਤੋਂ ਦੂਰ ਰੱਖ।
25 ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ ਅਤੇ ਤੇਰੀਆਂ ਪਲਕਾਂ ਅੱਗੇ ਨੂੰ ਲੱਗੀਆਂ ਰਹਿਣ।
26 ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ, ਤਾਂ ਤੇਰੇ ਸਾਰੇ ਮਾਰਗ ਕਾਇਮ ਹੋਣਗੇ।
27 ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ