Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 4

ਕਹਾਉਤਾਂ 4:2-14

Help us?
Click on verse(s) to share them!
2ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ, ਤੁਸੀਂ ਮੇਰੀ ਸਿੱਖਿਆ ਨੂੰ ਨਾ ਛੱਡੋ।
3ਜਦ ਮੈਂ ਆਪਣੇ ਪਿਤਾ ਦਾ ਪੁੱਤਰ ਅਤੇ ਆਪਣੀ ਮਾਂ ਦਾ ਇਕੱਲਾ ਹੀ ਲਾਡਲਾ ਸੀ,
4ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
5ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
6ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
7ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
8ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
9ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।
10ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
11ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ, ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
12ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ ਅਤੇ ਜੇ ਤੂੰ ਭੱਜੇਂ ਤਾਂ ਵੀ ਤੂੰ ਠੇਡਾ ਨਾ ਖਾਵੇਂਗਾ।
13ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
14ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।

Read ਕਹਾਉਤਾਂ 4ਕਹਾਉਤਾਂ 4
Compare ਕਹਾਉਤਾਂ 4:2-14ਕਹਾਉਤਾਂ 4:2-14