Text copied!
Bibles in Panjabi

ਕਹਾਉਤਾਂ 4:4-10 in Panjabi

Help us?

ਕਹਾਉਤਾਂ 4:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ, ਤੇਰਾ ਮਨ ਮੇਰੀਆਂ ਗੱਲਾਂ ਨੂੰ ਫੜ੍ਹੀ ਰੱਖੇ, ਤੂੰ ਮੇਰੇ ਹੁਕਮਾਂ ਨੂੰ ਮੰਨ, ਤਾਂ ਤੂੰ ਜੀਵੇਂਗਾ।
5 ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
6 ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ, ਉਹ ਦੇ ਨਾਲ ਪ੍ਰੀਤ ਲਾਵੀਂ ਤਾਂ ਉਹ ਤੇਰੀ ਰਾਖੀ ਕਰੇਗੀ।
7 ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
8 ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ, ਜੇ ਤੂੰ ਉਹ ਨੂੰ ਗਲ਼ ਲਾਵੇਂ ਤਾਂ ਉਹ ਤੈਨੂੰ ਆਦਰ ਦੇਵੇਗੀ।
9 ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ, ਉਹ ਤੈਨੂੰ ਸੁਹੱਪਣ ਦਾ ਮੁਕਟ ਦੇਵੇਗੀ।
10 ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ, ਤਾਂ ਤੇਰੀ ਉਮਰ ਬਹੁਤ ਲੰਮੀ ਹੋਵੇਗੀ।
ਕਹਾਉਤਾਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ