Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 5

ਕਹਾਉਤਾਂ 5:1-7

Help us?
Click on verse(s) to share them!
1ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ ਅਤੇ ਮੇਰੀ ਸਮਝ ਵੱਲ ਕੰਨ ਲਾ,
2ਤਾਂ ਜੋ ਤੇਰੀ ਮੱਤ ਬਣੀ ਰਹੇ ਅਤੇ ਤੇਰੇ ਬੁੱਲ੍ਹ ਗਿਆਨ ਨੂੰ ਫੜ੍ਹੀ ਰੱਖਣ,
3ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
4ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
5ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
6ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
7ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।

Read ਕਹਾਉਤਾਂ 5ਕਹਾਉਤਾਂ 5
Compare ਕਹਾਉਤਾਂ 5:1-7ਕਹਾਉਤਾਂ 5:1-7