Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 5

ਕਹਾਉਤਾਂ 5:10-20

Help us?
Click on verse(s) to share them!
10ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
11ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
12ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
14ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
15ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
17ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
18ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
19ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
20ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?

Read ਕਹਾਉਤਾਂ 5ਕਹਾਉਤਾਂ 5
Compare ਕਹਾਉਤਾਂ 5:10-20ਕਹਾਉਤਾਂ 5:10-20