Text copied!
Bibles in Panjabi

ਕਹਾਉਤਾਂ 5:12-23 in Panjabi

Help us?

ਕਹਾਉਤਾਂ 5:12-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13 ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
14 ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
15 ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16 ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
17 ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
18 ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
19 ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
20 ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
21 ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
22 ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।
23 ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ ਅਤੇ ਆਪਣੀ ਡਾਢੀ ਮੂਰਖਤਾਈ ਕਾਰਨ ਭਟਕਦਾ ਫਿਰੇਗਾ।
ਕਹਾਉਤਾਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ