17 ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
18 ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
19 ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
20 ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ ਅਤੇ ਓਪਰੀ ਨੂੰ ਕਿਉਂ ਸੀਨੇ ਨਾਲ ਲਾਵੇਂ?
21 ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ ਅਤੇ ਉਹ ਉਸ ਦੇ ਸਾਰੇ ਮਾਰਗਾਂ ਨੂੰ ਜਾਚਦਾ ਹੈ।
22 ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ ਅਤੇ ਉਹ ਆਪਣੇ ਹੀ ਪਾਪ ਦੇ ਬੰਧਨਾਂ ਵਿੱਚ ਬੰਨ੍ਹਿਆ ਜਾਵੇਗਾ।