3 ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ,
4 ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ ਅਤੇ ਦੋਧਾਰੀ ਤਲਵਾਰ ਜਿਹੀ ਤਿੱਖੀ ਹੁੰਦੀ ਹੈ!
5 ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
6 ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
7 ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
8 ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
9 ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
10 ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
11 ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
12 ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13 ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!