5 ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ ਅਤੇ ਉਹ ਦੇ ਕਦਮ ਪਤਾਲ ਨੂੰ ਜਾਂਦੇ ਹਨ।
6 ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
7 ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
8 ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
9 ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
10 ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ