Text copied!
Bibles in Panjabi

ਕਹਾਉਤਾਂ 5:6-19 in Panjabi

Help us?

ਕਹਾਉਤਾਂ 5:6-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ, ਉਹ ਦੀਆਂ ਚਾਲਾਂ ਭਟਕਾਉਣ ਵਾਲੀਆਂ ਹਨ ਅਤੇ ਇਸ ਬਾਰੇ ਉਹ ਆਪ ਵੀ ਨਹੀਂ ਜਾਣਦੀ।
7 ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ ਅਤੇ ਮੇਰੇ ਮੂੰਹ ਦੇ ਬਚਨਾਂ ਤੋਂ ਨਾ ਮੁੜ।
8 ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ ਅਤੇ ਉਹ ਦੇ ਘਰ ਦੇ ਬੂਹੇ ਦੇ ਨੇੜੇ ਵੀ ਨਾ ਜਾ,
9 ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ ਅਤੇ ਆਪਣੀ ਉਮਰ ਨਿਰਦਈਆਂ ਨੂੰ ਦੇਵੇਂ,
10 ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ ਅਤੇ ਤੇਰੀ ਮਿਹਨਤ ਓਪਰੇ ਦੇ ਘਰ ਜਾਵੇ
11 ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ ਅਤੇ ਤੇਰੀ ਦੇਹ ਕਮਜ਼ੋਰ ਪੈ ਜਾਵੇ, ਤਾਂ ਤੂੰ ਰੋਵੇਂ
12 ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ!
13 ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ, ਨਾ ਆਪਣੇ ਉਸਤਾਦਾਂ ਵੱਲ ਕੰਨ ਲਾਇਆ!
14 ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ ਮੈਂ ਪੂਰੀ ਬਰਬਾਦੀ ਦੇ ਨੇੜੇ-ਤੇੜੇ ਸੀ।
15 ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ ਅਤੇ ਆਪਣੇ ਹੀ ਖੂਹ ਦੇ ਸੋਤੇ ਦਾ ਜਲ ਪੀਆ ਕਰ।
16 ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ?
17 ਉਹ ਇਕੱਲੇ ਤੇਰੇ ਲਈ ਹੀ ਹੋਣ, ਨਾ ਕਿ ਤੇਰੇ ਨਾਲ ਓਪਰਿਆਂ ਦੇ ਲਈ ਵੀ।
18 ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ।
19 ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
ਕਹਾਉਤਾਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ