11ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
12ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
13ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
14ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
15ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
16ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
17ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
18ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
19ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
20ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।