16ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
17ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
18ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
19ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
20ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।