Text copied!
Bibles in Panjabi

ਕਹਾਉਤਾਂ 6:28-34 in Panjabi

Help us?

ਕਹਾਉਤਾਂ 6:28-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
29 ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
30 ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
31 ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
32 ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
33 ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34 ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ