Text copied!
Bibles in Panjabi

ਕਹਾਉਤਾਂ 6:9-15 in Panjabi

Help us?

ਕਹਾਉਤਾਂ 6:9-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
10 ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
11 ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
12 ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
13 ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
14 ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
15 ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ