Text copied!
Bibles in Panjabi

ਕਹਾਉਤਾਂ 7:1-8 in Panjabi

Help us?

ਕਹਾਉਤਾਂ 7:1-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
2 ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
3 ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
4 ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,
5 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
6 ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7 ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8 ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ