12ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
13ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
14ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
15ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
16ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:
17ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
18ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
22ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
23ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
24ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
25ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,