18 ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19 ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20 ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21 ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।