20ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
22ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
23ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
24ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
25ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
26ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
27ਉਹ ਦਾ ਘਰ ਪਤਾਲ ਦਾ ਰਾਹ ਹੈ, ਜਿਹੜਾ ਮੌਤ ਦੀਆਂ ਕੋਠੜੀਆਂ ਵੱਲ ਲੈ ਜਾਂਦਾ ਹੈ।