4ਬੁੱਧ ਨੂੰ ਆਖ, ਤੂੰ ਮੇਰੀ ਭੈਣ ਹੈਂ, ਅਤੇ ਸਮਝ ਨੂੰ ਆਪਣੀ ਆਖ, ਤੂੰ ਮੇਰੀ ਸਾਥਣ ਹੈਂ,
5ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
6ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
9ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
10ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
11ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।