Text copied!
Bibles in Panjabi

ਕਹਾਉਤਾਂ 7:7-19 in Panjabi

Help us?

ਕਹਾਉਤਾਂ 7:7-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8 ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
9 ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
10 ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
11 ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
12 ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
13 ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
14 ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
15 ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।
16 ਮੈਂ ਆਪਣੀ ਸੇਜ਼ ਉੱਤੇ ਪਲੰਗ ਪੋਸ਼, ਅਤੇ ਮਿਸਰ ਦੇ ਸੂਤ ਦੇ ਰੰਗਦਾਰ ਵਿਛਾਉਣੇ ਵਿਛਾਏ:
17 ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
18 ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19 ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ