11 ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
12 ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13 ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14 ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16 ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।