Text copied!
Bibles in Panjabi

ਕਹਾਉਤਾਂ 8:12-16 in Panjabi

Help us?

ਕਹਾਉਤਾਂ 8:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13 ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14 ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16 ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ