Text copied!
Bibles in Panjabi

ਕਹਾਉਤਾਂ 8:13-27 in Panjabi

Help us?

ਕਹਾਉਤਾਂ 8:13-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14 ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16 ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
18 ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।
19 ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
20 ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21 ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22 ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
23 ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।
24 ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।
25 ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।
26 ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।
27 ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ