19 ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
20 ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21 ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22 ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।