4ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!
5ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
6ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
7ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
8ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
9ਸਮਝ ਵਾਲੇ, ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।