Text copied!
Bibles in Panjabi

ਕਹਾਉਤਾਂ 8:9-21 in Panjabi

Help us?

ਕਹਾਉਤਾਂ 8:9-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਸਮਝ ਵਾਲੇ, ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
10 ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
11 ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
12 ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13 ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14 ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16 ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।
17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
18 ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।
19 ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
20 ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21 ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ