Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 9

ਕਹਾਉਤਾਂ 9:1-13

Help us?
Click on verse(s) to share them!
1ਬੁੱਧ ਨੇ ਆਪਣਾ ਘਰ ਬਣਾਇਆ ਹੈ, ਉਹ ਨੇ ਆਪਣੇ ਸੱਤ ਥੰਮ੍ਹ ਘੜ੍ਹ ਲਏ ਹਨ।
2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!
7ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ, ਅਤੇ ਦੁਸ਼ਟ ਨੂੰ ਡਾਂਟਣ ਵਾਲੇ ਨੂੰ ਧੱਬਾ ਲੱਗਦਾ ਹੈ।
8ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
12ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।

Read ਕਹਾਉਤਾਂ 9ਕਹਾਉਤਾਂ 9
Compare ਕਹਾਉਤਾਂ 9:1-13ਕਹਾਉਤਾਂ 9:1-13