12ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!