12 ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13 ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14 ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15 ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16 ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17 ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!