14ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
18ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!