14 ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15 ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16 ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17 ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
18 ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!