3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!