8ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।