Text copied!
Bibles in Panjabi

ਕਹਾਉਤਾਂ 9:8-18 in Panjabi

Help us?

ਕਹਾਉਤਾਂ 9:8-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ, ਬੁੱਧਵਾਨ ਨੂੰ ਤਾੜ ਤਾਂ ਉਹ ਤੇਰੇ ਨਾਲ ਪ੍ਰੇਮ ਰੱਖੇਗਾ।
9 ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ, ਧਰਮੀ ਨੂੰ ਸਿਖਾ, ਉਹ ਵਿਦਿਆ ਵਿੱਚ ਵੱਧ ਜਾਵੇਗਾ।
10 ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
11 ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
12 ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13 ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14 ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15 ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16 ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
17 ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
18 ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ, ਅਤੇ ਉਸ ਔਰਤ ਦੇ ਪਰਾਹੁਣੇ ਪਤਾਲ ਦੀਆਂ ਡੁੰਘਿਆਈਆਂ ਵਿੱਚ ਹਨ!
ਕਹਾਉਤਾਂ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ