6ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।
7ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
8ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।