Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕੂਚ

ਕੂਚ 11

Help us?
Click on verse(s) to share them!
1ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।
2ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।
3ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।
4ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
5ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।
6ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ।
7ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ।
8ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।
9ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ
10ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।