Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕੂਚ - ਕੂਚ 12

ਕੂਚ 12:3-8

Help us?
Click on verse(s) to share them!
3ਇਸਰਾਏਲ ਦੀ ਸਾਰੀ ਮੰਡਲੀ ਨੂੰ ਇਹ ਬੋਲੋ ਕਿ ਇਸ ਮਹੀਨੇ ਦੀ ਦਸਵੀਂ ਨੂੰ ਇੱਕ-ਇੱਕ ਜਣਾ ਆਪੋ ਆਪਣੇ ਪੁਰਖਿਆਂ ਦੇ ਘਰਾਣੇ ਅਨੁਸਾਰ ਹਰ ਘਰ ਪਿੱਛੇ ਇੱਕ-ਇੱਕ ਲੇਲਾ ਲਵੇ।
4ਜੇਕਰ ਕੋਈ ਟੱਬਰ ਇੱਕ ਲੇਲੇ ਲਈ ਛੋਟਾ ਹੋਵੇ ਤਾਂ ਉਹ ਅਤੇ ਉਸ ਦਾ ਗੁਆਂਢੀ ਜਿਹੜਾ ਉਸ ਦੇ ਘਰ ਕੋਲ ਰਹਿੰਦਾ ਹੈ ਪ੍ਰਾਣੀਆਂ ਦੇ ਲੇਖੇ ਦੇ ਅਨੁਸਾਰ ਲਵੇ ਅਤੇ ਤੁਸੀਂ ਇੱਕ ਮਨੁੱਖ ਦੇ ਖਾਣ ਦੇ ਅਨੁਸਾਰ ਲੇਲੇ ਦਾ ਲੇਖਾ ਠਹਿਰਾਇਓ।
5ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
6ਅਤੇ ਤੁਸੀਂ ਉਸ ਨੂੰ ਇਸ ਮਹੀਨੇ ਦੀ ਚੌਧਵੀਂ ਤੱਕ ਰੱਖ ਛੱਡਣਾ ਅਤੇ ਇਸਰਾਏਲ ਦੀ ਮੰਡਲੀ ਦੀ ਸਾਰੀ ਸਭਾ ਸ਼ਾਮ ਨੂੰ ਉਸ ਨੂੰ ਕੱਟੇ
7ਅਤੇ ਉਹ ਉਸ ਦੇ ਲਹੂ ਵਿੱਚੋਂ ਲੈ ਕੇ ਉਨ੍ਹਾਂ ਘਰਾਂ ਦੇ ਜਿੱਥੇ ਉਹ ਖਾਣਗੇ ਦੋਹੀਂ ਬਾਹੀਂ ਅਤੇ ਸੇਰੂ ਉੱਤੇ ਲਾਉਣ।
8ਫੇਰ ਉਹ ਸ਼ਾਮ ਨੂੰ ਉਸੇ ਰਾਤ ਅੱਗ ਨਾਲ ਭੁੰਨ ਕੇ ਪਤੀਰੀ ਰੋਟੀ ਨਾਲ ਖਾਣ ਨਾਲੇ ਕੌੜੀ ਭਾਜੀ ਨਾਲ ਖਾਣ।

Read ਕੂਚ 12ਕੂਚ 12
Compare ਕੂਚ 12:3-8ਕੂਚ 12:3-8