10 ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣੀ ਲਾਠੀ ਫ਼ਿਰਊਨ ਦੇ ਅੱਗੇ ਅਤੇ ਉਸ ਦੇ ਸੇਵਕਾਂ ਦੇ ਅੱਗੇ ਸੁੱਟੀ, ਤਦ ਉਹ ਸਰਾਲ ਬਣ ਗਈ।
11 ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ।
12 ਉਨ੍ਹਾਂ ਸਭਨਾਂ ਨੇ ਆਪਣੀਆਂ-ਆਪਣੀਆਂ ਲਾਠੀਆਂ ਸੁੱਟੀਆਂ ਅਤੇ ਉਹ ਸਰਾਲਾਂ ਹੋ ਗਈਆਂ ਪਰ ਹਾਰੂਨ ਦੀ ਲਾਠੀ ਉਨ੍ਹਾਂ ਦੀਆਂ ਲਾਠੀਆਂ ਨੂੰ ਨਿਗਲ ਗਈ।