7ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।
8ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ।
9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।