Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 10

ਗਿਣਤੀ 10:15-34

Help us?
Click on verse(s) to share them!
15ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ।
16ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।
17ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।
18ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।
19ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।
20ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।
21ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।
22ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।
23ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ।
24ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ।
25ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।
26ਅਤੇ ਆਸ਼ੇਰ ਦੇ ਗੋਤ ਦਾ ਸੈਨਾਪਤੀ ਆਕਰਾਨ ਦਾ ਪੁੱਤਰ ਪਗੀਏਲ ਸੀ।
27ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਏਨਾਨ ਦਾ ਪੁੱਤਰ ਅਹੀਰਾ ਸੀ।
28ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ।
29ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।
30ਉਸ ਨੇ ਆਖਿਆ, ਮੈਂ ਨਹੀਂ ਜਾਂਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚ ਜਾਂਵਾਂਗਾ।
31ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ।
32ਅਤੇ ਅਜਿਹਾ ਹੋਵੇਗਾ ਕਿ ਜੇਕਰ ਤੂੰ ਸਾਡੇ ਨਾਲ ਚੱਲੇ ਤਾਂ ਜਿਹੜੀ ਭਲਿਆਈ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਵੀ ਤੇਰੇ ਨਾਲ ਕਰਾਂਗੇ।
33ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।
34ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।

Read ਗਿਣਤੀ 10ਗਿਣਤੀ 10
Compare ਗਿਣਤੀ 10:15-34ਗਿਣਤੀ 10:15-34