Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 10

ਗਿਣਤੀ 10:2-11

Help us?
Click on verse(s) to share them!
2ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।
3ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ।
4ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।
5ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।
6ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।
7ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।
8ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।
9ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।
10ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
11ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।

Read ਗਿਣਤੀ 10ਗਿਣਤੀ 10
Compare ਗਿਣਤੀ 10:2-11ਗਿਣਤੀ 10:2-11