Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 10

ਗਿਣਤੀ 10:6-21

Help us?
Click on verse(s) to share them!
6ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।
7ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।
8ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।
9ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।
10ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
11ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।
12ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ।
13ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ।
14ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।
15ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ।
16ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।
17ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।
18ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।
19ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।
20ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।
21ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।

Read ਗਿਣਤੀ 10ਗਿਣਤੀ 10
Compare ਗਿਣਤੀ 10:6-21ਗਿਣਤੀ 10:6-21