Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 11

ਗਿਣਤੀ 11:11-15

Help us?
Click on verse(s) to share them!
11ਤਦ ਮੂਸਾ ਨੇ ਯਹੋਵਾਹ ਨੂੰ ਪੁੱਛਿਆ, ਤੂੰ ਆਪਣੇ ਦਾਸ ਉੱਤੇ ਇਹ ਬਿਪਤਾ ਕਿਉਂ ਲਿਆਂਦੀ ਹੈ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ? ਜੋ ਤੂੰ ਇਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈ?
12ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?
13ਮੈਂ ਐਨਾ ਮਾਸ ਕਿੱਥੋਂ ਲਿਆਵਾਂ ਕਿ ਮੈਂ ਇਸ ਸਾਰੀ ਪਰਜਾ ਨੂੰ ਖਾਣ ਲਈ ਦੇਵਾਂ? ਕਿਉਂ ਜੋ ਉਹ ਇਹ ਆਖ ਕੇ ਮੇਰੇ ਅੱਗੇ ਰੋਂਦੇ ਹਨ ਕਿ ਸਾਨੂੰ ਮਾਸ ਦੇ, ਤਾਂ ਜੋ ਅਸੀਂ ਖਾਈਏ।
14ਮੈਂ ਇਕੱਲਾ ਇਸ ਸਾਰੀ ਪਰਜਾ ਨੂੰ ਨਹੀਂ ਸੰਭਾਲ ਸਕਦਾ, ਕਿਉਂ ਜੋ ਇਹ ਮੇਰੇ ਸਹਿਣ ਤੋਂ ਬਾਹਰ ਹੈ।
15ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ!

Read ਗਿਣਤੀ 11ਗਿਣਤੀ 11
Compare ਗਿਣਤੀ 11:11-15ਗਿਣਤੀ 11:11-15