Text copied!
Bibles in Panjabi

ਗਿਣਤੀ 11:19-24 in Panjabi

Help us?

ਗਿਣਤੀ 11:19-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਫਿਰ ਇੱਕ ਦਿਨ, ਦੋ ਦਿਨ, ਪੰਜ ਦਿਨ, ਦਸ ਦਿਨ, ਜਾਂ ਵੀਹ ਦਿਨ ਤੱਕ ਨਹੀਂ,
20 ਪਰ ਸਾਰਾ ਮਹੀਨਾ ਖਾਂਦੇ ਰਹੋਗੇ, ਜਦ ਤੱਕ ਉਹ ਤੁਹਾਡੀਆਂ ਨਾਸਾਂ ਦੇ ਵਿੱਚੋਂ ਦੀ ਬਾਹਰ ਨਾ ਨਿੱਕਲੇ ਅਤੇ ਉਹ ਤੁਹਾਡੇ ਲਈ ਘਿਣਾਉਣਾ ਨਾ ਹੋ ਜਾਵੇ, ਕਿਉਂ ਜੋ ਤੁਸੀਂ ਯਹੋਵਾਹ ਨੂੰ ਜਿਹੜਾ ਤੁਹਾਡੇ ਵਿੱਚ ਹੈ, ਤੁੱਛ ਗਿਣਿਆ ਹੈ ਅਤੇ ਤੁਸੀਂ ਉਹ ਦੇ ਅੱਗੇ ਇਹ ਆਖ ਕੇ ਰੋਂਦੇ ਸੀ ਕਿ ਅਸੀਂ ਮਿਸਰ ਵਿੱਚੋਂ ਕਿਉਂ ਬਾਹਰ ਆਏ?
21 ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
22 ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?
23 ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
24 ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।
ਗਿਣਤੀ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ