Text copied!
Bibles in Panjabi

ਗਿਣਤੀ 11:25-32 in Panjabi

Help us?

ਗਿਣਤੀ 11:25-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤਦ ਯਹੋਵਾਹ ਬੱਦਲ ਵਿੱਚ ਉਤਰਿਆ ਅਤੇ ਉਸ ਨੇ ਮੂਸਾ ਨਾਲ ਗੱਲ ਕੀਤੀ ਅਤੇ ਉਸ ਨੇ ਉਸ ਆਤਮਾ ਤੋਂ ਲੈ ਕੇ, ਜਿਹੜਾ ਉਹ ਦੇ ਉੱਤੇ ਸੀ, ਉਹਨਾਂ ਸੱਤਰ ਬਜ਼ੁਰਗ ਮਨੁੱਖਾਂ ਉੱਤੇ ਪਾ ਦਿੱਤਾ ਅਤੇ ਜਦ ਆਤਮਾ ਉਹਨਾਂ ਉੱਤੇ ਉਤਰਿਆ, ਤਦ ਉਹ ਭਵਿੱਖਬਾਣੀ ਕਰਨ ਲੱਗ ਪਏ ਪਰ ਇਸ ਤੋਂ ਬਾਅਦ ਉਹਨਾਂ ਨੇ ਦੁਬਾਰਾ ਭਵਿੱਖਬਾਣੀ ਨਾ ਕੀਤੀ।
26 ਪਰ ਡੇਰੇ ਵਿੱਚ ਦੋ ਮਨੁੱਖ ਰਹਿ ਗਏ, ਜਿਹਨਾਂ ਵਿੱਚੋਂ ਇੱਕ ਦਾ ਨਾਮ ਅਲਦਾਦ ਅਤੇ ਦੂਜੇ ਦਾ ਨਾਮ ਮੇਦਾਦ ਸੀ। ਆਤਮਾ ਉਨ੍ਹਾਂ ਉੱਤੇ ਵੀ ਉਤਰਿਆ ਅਤੇ ਇਹ ਵੀ ਉਹਨਾਂ ਵਿੱਚੋਂ ਸਨ ਜਿਹਨਾਂ ਦੇ ਨਾਮ ਲਿਖੇ ਗਏ ਸਨ, ਪਰ ਤੰਬੂ ਦੇ ਕੋਲ ਬਾਹਰ ਨਹੀਂ ਗਏ ਸਨ। ਉਹ ਡੇਰੇ ਵਿੱਚ ਹੀ ਭਵਿੱਖਬਾਣੀ ਕਰਨ ਲੱਗੇ।
27 ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ!
28 ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ!
29 ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ!
30 ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ।
31 ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
32 ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
ਗਿਣਤੀ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ