31 ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
32 ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
33 ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ।
34 ਉਪਰੰਤ ਉਨ੍ਹਾਂ ਨੇ ਉਸ ਥਾਂ ਦਾ ਨਾਮ ਕਿਬਰੋਥ-ਹੱਤਾਵਾਹ ਰੱਖਿਆ ਕਿਉਂ ਜੋ ਉੱਥੇ ਉਨ੍ਹਾਂ ਨੇ ਉਸ ਪਰਜਾ ਨੂੰ ਦੱਬਿਆ ਜਿਹਨਾਂ ਨੇ ਹੋਰ ਭੋਜਨ ਦੀ ਮੰਗ ਕੀਤੀ ਸੀ।