12ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ।
13ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
14ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
15ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।