Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 12

ਗਿਣਤੀ 12:2-9

Help us?
Click on verse(s) to share them!
2ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,
3ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।
4ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ।
5ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।
6ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
7ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ।
8ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
9ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ।

Read ਗਿਣਤੀ 12ਗਿਣਤੀ 12
Compare ਗਿਣਤੀ 12:2-9ਗਿਣਤੀ 12:2-9