5ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।
6ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।