Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 12

ਗਿਣਤੀ 12:8-15

Help us?
Click on verse(s) to share them!
8ਮੈਂ ਉਹ ਦੇ ਨਾਲ ਆਹਮੋ-ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?
9ਤਦ ਯਹੋਵਾਹ ਦਾ ਕ੍ਰੋਧ ਉਨ੍ਹਾਂ ਉੱਤੇ ਭੜਕਿਆ ਅਤੇ ਉਹ ਚੱਲਿਆ ਗਿਆ।
10ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!
11ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ।
12ਮਿਰਯਮ ਨੂੰ ਮਰੇ ਹੋਏ ਜਿਹਾ ਨਾ ਰਹਿਣ ਦੇ, ਜਿਸ ਦਾ ਸਰੀਰ ਜਮਾਂਦਰੂ ਹੀ ਅੱਧਾ ਗਲਿਆ ਹੋਇਆ ਹੋਵੇ।
13ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।
14ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।
15ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।

Read ਗਿਣਤੀ 12ਗਿਣਤੀ 12
Compare ਗਿਣਤੀ 12:8-15ਗਿਣਤੀ 12:8-15